Not a single grain was misappropriated during food grain distribution in the state Ashu – ਸੂਬੇ ‘ਚ ਅਨਾਜ ਵੰਡ ਦੌਰਾਨ ਇੱਕ ਵੀ ਦਾਣੇ ਦੀ ਹੇਰਾਫੇਰੀ ਨਹੀਂ ਹੋਈ : ਆਸ਼ੂ, Punjab Punjabi News

Must read

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਸੁਖਬੀਰ ਬਾਦਲ ਵਲੋਂ ਕੀਤੀ ਗਈ ਸੀ.ਬੀ.ਆਈ. ਜਾਂਚ ਦੀ ਮੰਗ ਬੇਤੁਕੀ ਕਰਾਰ
 
ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਕਾਰਨ ਕੇਂਦਰ ਸਰਕਾਰ ਵਲੋਂ ਪੰਜਾਬ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਪੀ.ਐਮ.ਜੀ.ਕੇ.ਏ.ਵਾਈ. ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਕੀਤੀ ਜਾ ਰਹੀ ਅਨਾਜ ਅਤੇ ਦਾਲ ਦੀ ਵੰਡ ਦੋਰਾਨ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਲਾਗੂ ਐਂਡ ਟੂ ਐਂਡ ਕੰਪਿਊਟਰਾਈਜੇਸ਼ਨ ਸਦਕੇ ਖੁਰਾਕ ਸਮੱਗਰੀ ਵੰਡ ਦੌਰਾਨ ਇੱਕ ਵੀ ਦਾਣੇ ਦੀ ਹੇਰਾਫੇਰੀ ਨਹੀਂ ਹੋਈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।
 
ਸ੍ਰੀ ਆਸ਼ੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਫਿਰੋਜ਼ਪੁਰ ਵਿਖੇ ਅਨਾਜ ਵੰਡ ਦੋਰਾਨ ਗੜਬੜੀ ਦੇ ਦੋਸ਼ ਲਗਾਉਂਦਿਆਂ ਕੀਤੀ ਗਈ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਬੇਤੁਕੀ ਤੇ ਸ਼ੌਹਰਤ ਹਾਸਲ ਕਰਨ ਦਾ ਇਕ ਜ਼ਰੀਆ ਕਰਾਰ ਦਿੰਦਿਆਂ ਕਿਹਾ ਕਿ ਅਨਾਜ ਵੰਡ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਗਈ ਹੈ ਅਤੇ ਇਸ ਵੰਡ ਵਿੱਚ ਕਾਂਗਰਸ ਪਾਰਟੀ ਦੇ ਕਿਸੇ ਵਰਕਰ ਜਾਂ ਆਗੂ ਦੀ ਕੋਈ ਭੂਮਿਕਾ ਨਹੀਂ ਸੀ।
 
ਸੁਖਬੀਰ ਬਾਦਲ ਵਲੋਂ ਅਨਾਜ ਵੰਡ ਵਿੱਚ ਹੋ ਰਹੀ ਦੇਰੀ ‘ਤੇ ਚੁੱਕੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਪੱਤਰ ਲਿਖ ਕੇ ਦਾਲ ਦੀ ਡਿਲੀਵਰੀ ਜਲਦ ਤੋਂ ਜਲਦ ਕਰਨ ਲਈ 1 ਅਪ੍ਰੈਲ 2020 ਨੂੰ ਬੇਨਤੀ ਕੀਤੀ ਗਈ ਸੀ ਜਦਕਿ ਸੂਬੇ ਨੂੰ ਅਲਾਟ ਕੀਤਾ ਗਿਆ ਅਨਾਜ ਪੰਜਾਬ ਸਰਕਾਰ ਨੇ ਐਫ.ਸੀ.ਆਈ. ਨਾਲ ਤਾਲਮੇਲ ਕਰਕੇ ਤੁਰੰਤ ਜਾਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਰੀ ਦੀ ਅਸਲ ਵਜ੍ਹਾ ਕੇਂਦਰ ਸਰਕਾਰ ਦੀ ਏਜੰਸੀ ਨੇਫਡ ਵਲੋਂ ਪੰਜਾਬ ਨੂੰ ਦਾਲ ਦੀ ਸਪਲਾਈ ਵਿੱਚ ਕੀਤੀ ਗਈ ਦੇਰੀ ਅਤੇ ਮਨੁੱਖੀ ਵਰਤੋਂ ਯੋਗ ਦਾਲ ਨਾ ਹੋਣਾ ਹੈ।
 
ਉਨ੍ਹਾਂ ਕਿਹਾ ਕਿ ਮੋਹਾਲੀ ਜ਼ਿਲ੍ਹੇ ਸਮੇਤ ਸੂਬੇ ਦੇ ਬਹੁਤ ਸਾਰੇ ਜ਼ਿਲ੍ਹਿਆਂ ‘ਚ ਨੇਫਡ ਅਤੇ ਉਸ ਦੀਆਂ ਏਜੰਸੀਆਂ ਵਲੋਂ ਮਨੁੱਖੀ ਵਰਤੋਂ ਯੋਗ ਦਾਲ ਸਪਲਾਈ ਕਰਨ ਦੀਆਂ ਸ਼ਿਕਾਇਤਾ ਪ੍ਰਾਪਤ ਹੋਈ ਸਨ ਅਤੇ ਕਈ ਥਾਵਾਂ ਤੇ ਦਾਲ ਦੇ ਆਏ ਹੋਏ ਟਰੱਕ ਵਾਪਸ ਵੀ ਭੇਜੇ ਗਏ। ਉਨ੍ਹਾਂ ਦੱਸਿਆ ਕਿ ਦਾਲ ਦੀ ਪਹਿਲੀ ਖੇਪ 13 ਅਪ੍ਰੈਲ 2020 ਨੂੰ ਪ੍ਰਾਪਤ ਹੋਈ ਸੀ ਜੋ ਕਿ 42 ਮੀਟ੍ਰਿਕ ਟਨ ਸਨ ਅਤੇ ਇਸ ਸਭ ਦੇ ਬਾਵਜੂਦ ਵਿਭਾਗ ਨੇ 15 ਅਪ੍ਰੈਲ 2020 ਨੂੰ ਸੂਬੇ ਦੇ 22 ਵਿੱਚੋਂ 18 ਜ਼ਿਲ੍ਹਿਆਂ ‘ਚ ਵੰਡ ਸ਼ੁਰੂ ਕਰ ਦਿੱਤੀ ਸੀ ਅਤੇ 30 ਅਪ੍ਰੈਲ ਤਕ ਸੂਬੇ ਨੂੰ ਸਿਰਫ 2646 ਮੀਟ੍ਰਿਕ ਟਨ ਦਾਲ ਪ੍ਰਾਪਤ ਹੋਈ ਸੀ ਅਤੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਵੰਡ ਸ਼ੁਰੂ ਕਰ ਦਿੱਤੀ ਸੀ।
 
ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਪ੍ਰਾਪਤ ਕੁਲ ਦਾਲ ਵਿਚੋਂ 45 ਮੀਟ੍ਰਿਕ ਟਨ ਦਾਲ ਮਾੜੀ ਗੁਣਵੱਤਾ ਕਾਰਨ ਕਾਰਨ ਵਾਪਸ ਭੇਜੀ ਗਈ। ਇਸੇ ਤਰ੍ਹਾਂ ਮੋਹਾਲੀ ਜ਼ਿਲ੍ਹੇ ਵਿੱਚ ਮਨੁੱਖੀ ਵਰਤੋਂ ਯੋਗ ਨਾ ਹੋਣ ਕਾਰਨ ਅਤੇ ਦਾਲ ਵਿਚ ਵੰਡੀ ਮਾਤਰਾ ਵਿਚ ਕਬੂਤਰਾਂ ਦੀਆਂ ਵਿੱਠਾਂ ਕਾਰਨ ਵਾਪਸ ਭੇਜਿਆ ਗਿਆ। ਇਸ ਤੋਂ ਇਲਾਵਾ ਜਲੰਧਰ ਵਿਖੇ ਪ੍ਰਾਪਤ 28 ਮੀਟ੍ਰਿਕ ਟਨ ਦਾਲ ਵਿਚ ਮਿੱਟੀ ਘੱਟੇ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਬਹੁਤ ਜ਼ਿਆਦਾ ਸੀ।
 
ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਨੂੰ 10800 ਮੀਟ੍ਰਿਕ ਟਨ ਦਾਲ ਅਲਾਟ ਹੋਈ ਸੀ ਅਤੇ ਅੱਜ ਤੱਕ 10427.5 ਟਨ ਦਾਲ ਹੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਦਾਲ ਦੀ ਡਿਲੀਵਰੀ ਦੀ ਸੁਸਤ ਰਫ਼ਤਾਰ ਅਤੇ ਮਾੜੀ ਗੁਣਵੱਤਾ ਸਬੰਧੀ ਕੇਂਦਰ ਸਰਕਾਰ ਨੂੰ 9 ਮਈ 2020 ਨੂੰ ਸਖ਼ਤ ਸ਼ਬਦਾਂ ਵਿੱਚ ਪੱਤਰ ਲਿਖ ਕੇ ਪੰਜਾਬ ਰਾਜ ਦੀ ਬਕਾਇਆ 50 ਫੀਸਦ ਦਾਲ ਪੰਜਾਬ ਨੂੰ ਜਲਦ ਭੇਜਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਵੰਡ ਦਾ ਕੰਮ 31 ਮਈ 2020 ਤੱਕ ਮੁਕੰਮਲ ਕਰ ਲਿਆ ਜਾਵੇਗਾ।
 
ਸ੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਦੇ ਰੂਪਨਗਰ ਜ਼ਿਲ੍ਹੇ ਵਿੱਚ 84 ਫੀਸਦੀ, ਫਤਿਹਗੜ੍ਹ ਸਾਹਿਬ ਵਿੱਚ 81 ਫੀਸਦੀ, ਲੁਧਿਆਣਾ ਵਿੱਚ 79 ਫੀਸਦੀ, ਫਰੀਦਕੋਟ ਵਿੱਚ 76 ਫੀਸਦੀ, ਸ਼ਹੀਦ ਭਗਤ ਸਿੰਘ ਨਗਰ ਵਿਚ 71 ਫੀਸਦੀ, ਜਲੰਧਰ 70 ਫੀਸਦੀ, ਮਾਨਸਾ ਅਤੇ ਕਪੂਰਥਲਾ ਵਿੱਚ 69 ਫੀਸਦੀ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ।

Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...