CAPT AMARINDER ANNOUNCES 14 DAY HOME QUARANTINE FOR ANYONE COMING TO PUNJAB BY DOMESTIC FLIGHTS TRAINS AND BUSES – ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਪੰਜਾਬ ਆਉਣ ਵਾਲਿਆਂ ਨੂੰ ਘਰਾਂ ‘ਚ 14 ਦਿਨਾਂ ਏਕਾਂਤਵਾਸ ਜ਼ਰੂਰੀ : ਕੈਪਟਨ, Punjab Punjabi News

Must read

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...

ਦੇਸ਼ 'ਚ ਕੋਰੋਨਾ ਦਾ ਕਹਿਰ ; ਇੱਕ ਦਿਨ 'ਚ 300 ਲੋਕਾਂ ਦੀ ਮੌਤ, ਕੁੱਲ 6500 ਤੋਂ ਵੱਧ ਮੌਤਾਂ

ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਪਹਿਲੀ ਵਾਰ ਦੇਸ਼ 'ਚ 24 ਘੰਟੇ ਦੇ ਅੰਦਰ...

ਸੂਬੇ ਵਿੱਚ ਰੁਕਣ ਵਾਲੇ ਮਜ਼ਦੂਰਾਂ ਦਾ ਧੰਨਵਾਦ ਜਿਨ੍ਹਾਂ ਸਦਕਾ 70 ਫੀਸਦੀ ਤੋਂ ਵੱਧ ਉਦਯੋਗਾਂ ਦਾ ਕੰਮ ਸ਼ੁਰੂ ਹੋਇਆ

ਪੰਜਾਬ ਦੀ ਮੁਲਕ ਵਿੱਚੋਂ ਸਭ ਤੋਂ ਵੱਧ 90 ਫੀਸਦੀ ਰਿਕਰਵਰੀ ਦਰ ਹੋਣ ਦੇ ਬਾਵਜੂਦ ਕਿਸੇ ਤਰਾਂ ਸੰਤੁਸ਼ਟ ਹੋਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ 14 ਦਿਨਾਂ ਲਈ ਘਰੇਲੂ ਏਕਾਂਤਵਾਸ ਵਿੱਚ ਰਹਿਣਾ ਪਵੇਗਾ।

 

 

ਫੇਸਬੁੱਕ ’ਤੇ ‘ਕੈਪਟਨ ਨੂੰ ਸਵਾਲ’ ਨਾਂ ਦੇ ਲਾਈਵ ਪ੍ਰੋਗਰਾਮ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲਿਆਂ ਦੀ ਜਾਂਚ ਸੂਬੇ ਅਤੇ ਜ਼ਿਲ੍ਹਿਆਂ ਦੇ ਪ੍ਰਵੇਸ਼ ਲਾਂਘਿਆਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ’ਤੇ ਕੀਤੀ ਜਾਵੇਗੀ ਅਤੇ ਜਿਨ੍ਹਾਂ ਵਿੱਚ ਲੱਛਣ ਪਾਏ ਜਾਣਗੇ, ਉਨ੍ਹਾਂ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦਕਿ ਬਾਕੀਆਂ ਨੂੰ ਦੋ ਹਫ਼ਤਿਆਂ ਲਈ ਘਰ ਵਿੱਚ ਏਕਾਂਤਵਾਸ ’ਚ ਰਹਿਣਾ ਹੋਵੇਗਾ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੈਪਿਡ ਟੈਸਟਿੰਗ ਟੀਮਾਂ ਘਰਾਂ ਵਿੱਚ ਏਕਾਂਤਵਾਸ ਵਿੱਚ ਰੱਖੇ ਵਿਅਕਤੀਆਂ ਦੀ ਜਾਂਚ ਕਰਨੀਆਂ ਜਦਕਿ ਲੱਛਣ ਵਾਲੇ ਵਿਅਕਤੀਆਂ ਦੀ ਵਿਸਥਾਰਤ ਜਾਂਚ ਹਸਪਤਾਲਾਂ/ਅਲਹਿਦਗੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਜਾਂ ਮੁਲਕ ਦੇ ਕਿਸੇ ਵੀ ਹਿੱਸੇ ਵੱਲੋਂ ਟੈਸਟ ਸਬੰਧੀ ਜਾਰੀ ਕੀਤੇ ਸਰਟੀਫਿਕੇਟ ’ਤੇ ਭਰੋਸਾ ਨਹੀਂ ਕਰੇਗੀ। 

 

ਉਨ੍ਹਾਂ ਨੇ ਮਹਾਰਾਸ਼ਟਰ ਅਤੇ ਰਾਜਸਥਾਨ ਦੇ ਨਾਲ-ਨਾਲ ਹਾਲ ਹੀ ਵਿੱਚ ਦੁਬਾਈ ਤੋਂ ਆਉਣ ਵਾਲਿਆਂ ਬਾਰੇ ਪੰਜਾਬ ਦਾ ਪਿਛਲਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਇਨਾਂ ਥਾਵਾਂ ਤੋਂ ਸੂਬੇ ਵਿੱਚ ਪਰਤਣ ਵਾਲੇ ਪੰਜਾਬੀਆਂ ਕੋਲ ਨੈਗੇਟਿਵ ਟੈਸਟ ਦਰਸਾਉਂਦੇ ਮੈਡੀਕਲ ਸਰਟੀਫਿਕੇਟ ਹੋਣ ਦੇ ਬਾਵਜੂਦ ਇੱਥੇ ਪਾਜ਼ਿਟਿਵ ਟੈਸਟ ਸਾਹਮਣੇ ਆਏ।

 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀਆਂ ਸੇਧਾਂ ਮੁਤਾਬਕ ਅੰਤਰਰਾਸ਼ਟਰੀ ਉਡਾਨਾਂ ਰਾਹੀਂ ਭਾਰਤ ਪਰਤਣ ਵਾਲਿਆਂ ਨੂੰ ਸੰਸਥਾਗਤ ਏਕਾਂਤਵਾਸ ਵਿੱਚੋਂ ਲੰਘਣਾ ਪਵੇਗਾ।

 

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਹਰੀ ਮੁਲਕਾਂ ਅਤੇ ਸੂਬਿਆਂ ਤੋਂ ਵਾਪਸ ਆ ਰਹੇ ਪੰਜਾਬੀਆਂ ਦੇ ਇੱਥੇ ਪਰਤਣ ਨਾਲ ਰੋਗ ਦੇ ਫੈਲਾਅ ਦੀ ਸੰਭਾਵਨਾ ਹੈ ਪਰ ਇਸ ਦੀ ਰੋਕਥਾਮ ਲਈ ਸੂਬਾ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਜਿਸ ਤਹਿਤ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਟੈਸਟਿੰਗ ਅਤੇ ਏਕਾਂਤਵਾਸ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। 

 

ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪਿੱਤਰੀ ਸੂਬਿਆਂ ਵਿੱਚ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਪਰਵਾਸੀ ਮਜ਼ਦੂਰਾਂ ਵਿੱਚੋਂ ਲਗਭਗ ਅੱਧੇ ਮਜ਼ਦੂਰਾਂ ਨੇ ਇੱਥੇ ਹੀ ਰੁਕਣ ਦਾ ਫ਼ੈਸਲਾ ਕੀਤਾ ਅਤੇ ਇਨ੍ਹਾਂ ਨੇ ਸਨਅਤਾਂ ਵਿੱਚ ਮੁੜ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ 2.56 ਲੱਖ ਉਦਯੋਗ ਵਿੱਚੋਂ 1.5 ਲੱਖ ਉਦਯੋਗ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਉਨਾਂ ਦੀ ਸਰਕਾਰ ਵੱਖ-ਵੱਖ ਮੁਲਕਾਂ ਦੇ ਦੂਤਘਰਾਂ ਤੱਕ ਜ਼ੋਰਦਾਰ ਢੰਗ ਨਾਲ ਪਹੁੰਚ ਕਰ ਰਹੀ ਹੈ, ਜਿਹੜੇ ਮੁਲਕ ਚੀਨ ਤੋਂ ਬਾਹਰ ਆਪਣੇ ਮੈਨੂਫੈਕਚਰਿੰਗ/ਕਾਰੋਬਾਰ ਨੂੰ ਸਿਫਟ ਕਰਨ ਦੀ ਕੋਸ਼ਿਸ਼ ਵਿੱਚ ਹਨ। 

 

ਸੂਬਾ ਸਰਕਾਰ ਨੇ ਚੀਨ ਤੋਂ ਬਾਹਰ ਕਾਰੋਬਾਰ ਲਿਜਾਣ ਵਾਲੇ ਮੁਲਕਾਂ ਦੇ ਦੂਤਘਰਾਂ ਨਾਲ ਸੰਪਰਕ ਸਾਧਿਆ-ਮੁੱਖ ਮੰਤਰੀ

ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਦੂਤਘਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਉਨਾਂ ਨੂੰ ਜ਼ਮੀਨ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇ ਰੂਪ ਵਿੱਚ ਸਹਿਯੋਗ ਲਈ ਹਰ ਸੰਭਵ ਪੇਸ਼ਕਸ਼ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਸੂਬੇ ਦੇ ਅਰਥਚਾਰੇ ਨੂੰ ਮੁੜ ਪੈਰਾਂ ’ਤੇ ਖੜਾ ਕਰਨ ਦੇ ਸੰਦਰਭ ਵਿੱਚ ਉਨ੍ਹਾਂ ਦੀ ਸਰਕਾਰ ਨੇ ਇਸ ਸਬੰਧ ਵਿੱਚ ਵੱਖ-ਵੱਖ ਮੁਲਕਾਂ ਦੇ ਦੂਤਘਰਾਂ ਨੂੰ ਪੱਤਰ ਲਿਖੇ ਹਨ ਅਤੇ ਸਰਕਾਰ ਭਾਰਤ ਵਿੱਚ ਜਪਾਨ, ਕੋਰੀਆ ਅਤੇ ਤਾਇਵਾਨ ਦੇ ਸਫ਼ਾਰਤਖਾਨਿਆਂ ਨਾਲ ਗੱਲਬਾਤ ਵਿੱਚ ਜੁਟੀ ਹੋਈ ਹੈ।

 

ਪੰਜਾਬ ਵਿਚੋਂ ਆਪਣੇ ਜੱਦੀ ਸੂਬਿਆਂ ਨੂੰ ਜਾਣ ਦੇ ਚਾਹਵਾਨ ਪਰਵਾਸੀਆਂ ਲਈ ਆਵਾਜਾਈ ਦੇ  ਪ੍ਰਬੰਧਾਂ ਦੇ ਮੁੱਦੇ ‘ਤੇ ਉਨਾਂ ਕਿਹਾ ਕਿ ਸੂਬਾ ਸਰਕਾਰ ਪਰਵਾਸੀ ਕਿਰਤੀਆਂ ਦੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਸਹੂਲਤ ਤੋਂ ਇਲਾਵਾ 607 ਬੱਸਾਂ ਰਾਹੀਂ ਪਰਵਾਸੀਆਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ ਉੜੀਸਾ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਬਿਹਾਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਲ 13 ਲੱਖ ਪਰਵਾਸੀ ਕਿਰਤੀਆਂ ਵਿੱਚੋਂ ਕਰੀਬ 3.25 ਲੱਖ ਨੂੰ ਹੁਣ ਤੱਕ ਰੇਲ ਗੱਡੀਆਂ ਰਾਹੀਂ ਭੇਜਿਆ ਗਿਆ ਹੈ ਜਦੋਂਕਿ 17 ਹਜ਼ਾਰ ਬੱਸਾਂ ਰਾਹੀ ਆਪਣੇ ਸੂਬਿਆਂ ਨੂੰ ਜਾ ਚੁੱਕੇ ਹਨ।
 





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...

ਦੇਸ਼ 'ਚ ਕੋਰੋਨਾ ਦਾ ਕਹਿਰ ; ਇੱਕ ਦਿਨ 'ਚ 300 ਲੋਕਾਂ ਦੀ ਮੌਤ, ਕੁੱਲ 6500 ਤੋਂ ਵੱਧ ਮੌਤਾਂ

ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਪਹਿਲੀ ਵਾਰ ਦੇਸ਼ 'ਚ 24 ਘੰਟੇ ਦੇ ਅੰਦਰ...

Jyotiraditya Scinda removes the word BJP on his Twitter Handle – ਜਿਓਤਿਰਾਦਿੱਤਿਆ ਸਿੰਧੀਆ ਨੇ ਟਵਿਟਰ ਖਾਤੇ ਤੋਂ ਹਟਾਇਆ ਸ਼ਬਦ ‘ਭਾਜਪਾ’, India Punjabi News

ਪਿੱਛੇ ਜਿਹੇ ਭਾਜਪਾ ’ਚ ਸ਼ਾਮਲ ਹੋਏ ਅਤੇ ਸਾਬਕਾ ਕੇਂਦਰੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਨੇ ਆਪਣੇ ਟਵਿਟਰ ਅਕਾਊਂਟ ਤੋਂ ਕਥਿਤ ਤੌਰ ’ਤੇ ‘ਭਾਜਪਾ’ ਸ਼ਬਦ ਹਟਾ...