Punjab gets one more testing lab for Dengue in Amritsar – ਅੰਮ੍ਰਿਤਸਰ ‘ਚ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਦੀ ਮਿਲੀ ਮਨਜੂਰੀ, Punjab Punjabi News

Must read

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...

ਕੋਵਿਡ-19 ਦੇ ਨਾਲ ਨਾਲ ਡੇਂਗੂ, ਮਲੇਰੀਆ ਅ ਹੋਰ ਵੈਕਟਰ ਬੋਰਨ ਡਿਸੀਜਿਜ਼ ਦੀ ਟੈਸਟਿੰਗ ਅਤੇ ਪ੍ਰਬੰਧਨ ਲਈ ਤਿਆਰੀਆਂ ਸ਼ੁਰੂ
 

ਭਾਰਤ ਸਰਕਾਰ ਨੇ ਅੱਜ ਅੰਮ੍ਰਿਤਸਰ ਦੇ ਐਸਡੀਐਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਕਿਉਂਕਿ ਅਜਨਾਲਾ ਵਿੱਚ ਸਾਲ 2019 ‘ਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪਿਛਲੇ ਵਰ੍ਹੇ ਐਸਡੀਐਚ ਅਜਨਾਲਾ ਵਿਖੇ ਇੱਕ ਨਵੀਂ ਟੈਸਟਿੰਗ ਲੈਬਾਰਟਰੀ ਦੀ ਸਥਾਪਨਾ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਸੌਂਪਿਆ ਗਿਆ ਸੀ।
 

ਇੱਕ ਪ੍ਰੈਸ ਬਿਆਨ ‘ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਨਾਲਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਇਹ ਲੈਬਾਰਟਰੀ ਮਦਦਗਾਰ ਸਾਬਤ ਹੋਵੇਗੀ, ਜਿਨ੍ਹਾਂ ਨੂੰ ਡੇਂਗੂ ਦੇ ਟੈਸਟ ਲਈ ਨਿੱਜੀ ਲੈਬਾਰਟਰੀਆਂ ਜਾਂ ਅੰਮ੍ਰਿਤਸਰ ਨਹੀਂ ਜਾਣਾ ਪਏਗਾ। ਹੁਣ ਇਹ ਟੈਸਟ ਸਥਾਨਕ ਪੱਧਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਟੈਸਟਿੰਗ ਲਈ ਸੂਬੇ ਵਿੱਚ ਪਹਿਲਾਂ ਹੀ 34 ਪ੍ਰਵਾਨਿਤ ਲੈਬਾਰਟਰੀਆਂ ਹਨ ਅਤੇ ਇਹ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 35ਵੀਂ ਲੈਬਾਰਟਰੀ ਹੋਵੇਗੀ। ਇਸ ਸੀਜ਼ਨ ਦੌਰਾਨ ਐਸਡੀਐਚ ਅਜਨਾਲਾ ਵਿਖੇ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫ਼ਤ ਕੀਤੇ ਜਾਣਗੇ। ਹਸਪਤਾਲ ਨੂੰ ਆਉਣ ਵਾਲੇ ਦਿਨਾਂ ਵਿੱਚ ਟੈਸਟਿੰਗ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੈਬਾਰਟਰੀ ਜੂਨ 2020 ਤੋਂ ਕਾਰਜਸ਼ੀਲ ਹੋ ਜਾਵੇਗੀ।
 

ਸਿਹਤ ਮੰਤਰੀ ਨੇ ਕਿਹਾ ਕਿ ਬਦਲਦੇ ਮੌਸਮ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਡੇਂਗੂ ਲਈ ਰੋਕਥਾਮ ਅਤੇ ਨਿਗਰਾਨੀ ਗਤੀਵਿਧੀਆਂ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਸਿਹਤ ਵਿਭਾਗ ਇਸ ਵੇਲੇ ਕੋਵਿਡ-19 ਦੇ ਟਾਕਰੇ ਲਈ ਅਣਥੱਕ ਯਤਨ ਕਰ ਰਿਹਾ ਹੈ ਅਤੇ ਇਸ ਦੇ ਨਾਲ ਹੀ ਸੂਬੇ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਡਿਸੀਜਿਜ਼ ਦੀ ਟੈਸਟਿੰਗ ਅਤੇ ਪ੍ਰਬੰਧਨ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
 

ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦਾ ਮੱਛਰ ਸਿਰਫ ਸਾਫ ਪਾਣੀ ਵਿੱਚ ਹੀ ਪ੍ਰਜਨਨ ਕਰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਸਾਰੇ ਲੋਕ ਇਹ ਯਕੀਨੀ ਬਣਾਉਣ ਕਿ  ਕੂਲਰਾਂ, ਫੁੱਲਾਂ ਦੇ ਗਮਲਿਆਂ, ਫਰਿੱਜ਼ਾਂ ਪਿੱਛੇ ਗੰਦੇ ਪਾਣੀ ਦੀਆਂ ਟਰੇਆਂ ਆਦਿ ਨੂੰ ਹਰ ਹਫ਼ਤੇ ਢੁੱਕਵੇਂ ਤਰੀਕੇ ਨਾਲ ਖਾਲੀ ਅਤੇ ਸਾਫ਼ ਕੀਤਾ ਜਾਵੇ। ਸਿਹਤ ਵਿਭਾਗ ਨੇ ਪਹਿਲਾਂ ਹੀ ਸੁੱਕਰਵਾਰ ਨੂੰ ‘ਡਰਾਈ ਡੇਅ’ ਘੋਸ਼ਿਤ ਕਰ ਦਿੱਤਾ ਹੈ ਤਾਂ ਜੋ ਸਾਰੇ ਘਰਾਂ ਵਿੱਚ ਹਫ਼ਤੇ ‘ਚ ਇੱਕ ਵਾਰ ਰੋਕਥਾਮ ਗਤੀਵਿਧੀਆਂ ਕੀਤੀਆਂ ਜਾ ਸਕਣ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...

ਦੇਸ਼ 'ਚ ਕੋਰੋਨਾ ਦਾ ਕਹਿਰ ; ਇੱਕ ਦਿਨ 'ਚ 300 ਲੋਕਾਂ ਦੀ ਮੌਤ, ਕੁੱਲ 6500 ਤੋਂ ਵੱਧ ਮੌਤਾਂ

ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਪਹਿਲੀ ਵਾਰ ਦੇਸ਼ 'ਚ 24 ਘੰਟੇ ਦੇ ਅੰਦਰ...