Home Blog

ਧੂਰੀ: ਭੁੱਲਰ ਦੀ ਰਿਹਾਈ ਦੇ ਰਾਹ ’ਚ ਕੇਜਰੀਵਾਲ ਅੜਿੱਕਾ: ਸੁਖਬੀਰ ਬਾਦਲ : The Tribune India

0

ਹਰਦੀਪ ਸਿੰਘ ਸੋਢੀ

ਧੂਰੀ, 23 ਜਨਵਰੀ

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਧੂਰੀ ਤੋਂ ਪਾਰਟੀ ਦੇ ਉਮੀਦਵਾਰ ਪ੍ਰਕਾਸ਼ ਚੰਦ ਗਰਗ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਧੂਰੀ ਵਾਸੀ ਸ੍ਰੀ ਗਰਗ ਨੂੰ ਰਿਕਾਰਡ ਤੋੜ ਵੋਟਾਂ ਪਾ ਕੇ ਜਿਤਾਉਣ। ਉਨ੍ਹਾਂ ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਰਿਹਾਈ ਸਬੰਧੀ ਕਿਹਾ ਕਿ ਭੁੱਲਰ ਦੀ ਰਿਹਾਈ ਅੱਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੜੀਕਾ ਬਣ ਰਹੇ ਹਨ, ਜੇ ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਫਾਈਲ ਉੱਪਰ ਅਰਵਿੰਦ ਕੇਜਰੀਵਾਲ ਦਸਖ਼ਤ ਕਰ ਦਿੰਦੇ ਤਾਂ ਰਿਹਾਈ ਹੋ ਸਕਦੀ ਸੀ। ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੁੱਲਰ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਆਪ ਦੇ ਉਮੀਦਵਾਰ ਭਗਵੰਤ ਮਾਨ ਕੋਲ ਸਿਰਫ ਚੁਟਕਲੇ ਹਨ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਕੁਝ ਕੋਈ ਯੋਜਨਾ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀਆਂ ਕੋਲੋਂ ਈਡੀ ਵੱਲੋਂ ਬਰਾਮਦ ਕੀਤੇ ਕਰੋੜਾਂ ਰੁਪਏ ਅਪਣੇ ਆਪ ਵਿੱਚ ਕਈ ਸੁਆਲ ਖੜ੍ਹੇ ਕਰਦਾ ਹੈ ਤੇ ਇਸ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਉਮੀਦਵਾਰ ਪ੍ਰਕਾਸ਼ ਚੰਦ ਗਰਗ, ਅਮਰੀਕ ਸਿੰਘ ਕਾਲਾ, ਬਿੰਨਰਜੀਤ, ਸਵਰਨਜੀਤ ਸਿੰਘ ਤੇ ਵਿਸ਼ਾਲ ਗਰਗ ਹਾਜ਼ਰ ਸਨ।

Source link

ਕੇਜਰੀਵਾਲ ਕਰਵਾ ਰਿਹੈ ਪੇਡ ਚੋਣ ਸਰਵੇ: ਸੁਖਬੀਰ : The Tribune India

0

ਚੰਦਰ ਪ੍ਰਕਾਸ਼ ਕਾਲੜਾ

ਜਲਾਲਾਬਾਦ, 22 ਜਨਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ’ਚ ਫ਼ਰਕ ਹੈ ਕਿਉਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਿਰਫ ਕੇਜਰੀਵਾਲ ਦੇ ਹੀ ਪੋਸਟਰ ਲੱਗੇ ਹਨ ਅਤੇ ਭਗਵੰਤ ਮਾਨ ਨੂੰ ਸਿਰਫ ਕਠਪੁਤਲੀ ਮੁੱਖ ਮੰਤਰੀ ਐਲਾਨਿਆ ਗਿਆ ਹੈ। ਉਹ ਅੱਜ ਆਪਣੇ ਚੋਣ ਹਲਕੇ ’ਚ ਪੁੱਜੇ ਹੋਏ ਸਨ ਤੇ ਇੱਥੇ ਉਨ੍ਹਾਂ ਕੌਂਸਲਰਾਂ, ਰਾਈਸ ਮਿੱਲਰਾਂ, ਟਰੇਡਰਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਸਭ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਪ੍ਰੇਮ ਵਲੇਚਾ ਦੇ ਘਰ ਪੁੱਜੇ, ਜਿੱਥੇ ਉਨ੍ਹਾਂ ਸ਼ਹਿਰ ਦੇ ਕੌਂਸਲਰਾਂ ਨਾਲ ਮੀਟਿੰਗਾਂ ਕੀਤੀਆਂ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਬੀਰ ਨੇ ਚੋਣ ਸਰਵੇ ਵਿੱਚ ‘ਆਪ’ ਨੂੰ ਬਹੁਮਤ ਦੇਣ ਬਾਰੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਵੀ ਵੋਟਰ ਸਰਵੇ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਕਿੰਨੀਆਂ ਸੀਟਾਂ ਮਿਲੀਆਂ, ਸਭ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੇਡ ਸਰਵੇ ਕਰਵਾ ਰਿਹਾ ਹੈ। ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਥਿਤ ਸ਼ਹਿ ’ਤੇ ਬਦਲੀਆਂ, ਸ਼ਰਾਬ ਮਾਫੀਆ, ਰੇਤ ਮਾਫੀਆ ਸਮੇਤ ਹੋਰ ਗੈਰ-ਕਾਨੂੰਨੀ ਧੰਦੇ ਕੀਤੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਿੱਖਿਆ ਅਤੇ ਰੁਜ਼ਗਾਰ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਨਵੀਂ ਅਨਾਜ ਮੰਡੀ ’ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ਦੇ ਦਫ਼ਤਰ ਵਿੱਚ ਟਰੇਡਰਾਂ ਨਾਲ ਮੀਟਿੰਗ ਕੀਤੀ।

Source link

ਪੰਜਾਬ ਲੋਕ ਕਾਂਗਰਸ ਨੇ 22 ਉਮੀਦਵਾਰ ਐਲਾਨੇ: ਕੈਪਟਨ ਪਟਿਆਲਾ ਸ਼ਹਿਰ ਤੇ ਮੇਅਰ ਬਿੱਟੂ ਪਟਿਆਲਾ ਦਿਹਾਤੀ ਤੋਂ ਮੈਦਾਨ ’ਚ : The Tribune India

0

ਸਰਬਜੀਤ ਸਿੰਘ ਭੰਗੂ

ਪਟਿਆਲਾ, 23 ਜਨਵਰੀ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਤਰਫੋਂ ਅੱਜ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਪਟਿਆਲਾ ਜ਼ਿਲ੍ਹੇ ਦੇ ਚਾਰ ਉਮੀਦਵਾਰ ਵੀ ਸ਼ਾਮਮ ਹਨ। ਇਨ੍ਹਾਂ ਵਿਚ ਪਟਿਆਲਾ ਸ਼ਹਿਰ ਤੋਂ ਉਹ ਖੁਦ ਚੋਣ ਲੜਨਗੇ। ਇਸ ਤੋਂ ਪਹਿਲਾਂ ਉਹ ਚਾਰ ਵਾਰ ਪਟਿਆਲਾ ਤੋਂ ਹੀ ਵਿਧਾਇਕ ਰਹਿ ਚੁੱਕੇ ਹਨ। ਪਟਿਆਲਾ ਦੀਆਂ ਬਾਕੀ ਤਿੰਨ ਸੀਟਾਂ ਵਿਚੋਂ ਪਟਿਆਲਾ ਦਿਹਾਤੀ ਹਲਕੇ ਤੋਂ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ, ਸਮਾਣਾ ਹਲਕੇ ਤੋਂ ਸੁਰਿੰਦਰ ਸਿੰਘ ਖੇੜਕੀ ਤੇ ਸਨੌਰ ਹਲਕੇ ਤੋਂ ਭਰਤਇੰਦਰ ਸਿੰਘ ਚਹਿਲ ਦੇ ਬੇਟੇ ਬਿਕਰਮ ਇੰਦਰ ਸਿੰਘ ਚਹਿਲ ਨੂੰ ਟਿਕਟ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪੁਰਾ ਹਲਕੇ ਤੋਂ ਵੀ ਆਪਣੀ ਪਾਰਟੀ ਦੇ ਆਗੂ ਜਗਦੀਸ਼ ਜਗ੍ਹਾ ਲਈ ਟਿਕਟ ਮੰਗੀ ਜਾ ਰਹੀ ਹੈ ਪਰ ਇਹ ਸੀਟ ਪਿਛਲੇ ਸਮੇਂ ਤੋਂ ਭਾਜਪਾ ਲੜਦੀ ਆ ਰਹੀ ਹੈ, ਜਿਸ ਕਰਕੇ ਇਸ ਸੀਟ ਦਾਅ ਪੇਚ ਫਸਿਆ ਹੋਇਆ ਹੈ।

ਸੰਜੀਵ ਬਿੱਟੂ

Source link

ਚੰਨੀ ਧੂਰੀ ਤੋਂ ਮੇਰੇ ਖ਼ਿਲਾਫ਼ ਚੋਣ ਲੜ ਲੈਣ: ਭਗਵੰਤ ਮਾਨ : The Tribune India

0

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 22 ਜਨਵਰੀ 

ਆਮ ਆਦਮੀ ਪਾਰਟੀ ਦੇ  ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਲਈ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਨੇ ਅੱਜ ਇੱਥੇ  ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਣ ਲੜਨ ਦੀ ਦਿੱਤੀ ਚੁਣੌਤੀ ਦੇ ਜਵਾਬ ਵਿੱਚ ਆਖਿਆ ਕਿ ਸ੍ਰੀ ਚੰਨੀ ਜਦੋਂ ਵੀ ਚਾਹੁਣ ਧੂਰੀ ਤੋਂ ਆ ਕੇ ਉਨ੍ਹਾਂ ਦੇ ਮੁਕਾਬਲੇ ਚੋਣ ਲੜ ਸਕਦੇ ਹਨ। 

ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਆਏ ਸਨ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਚੰਨੀ ਵੱਲੋਂ ਦਿੱਤੀ ਚੁਣੌਤੀ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਚਮਕੌਰ ਸਾਹਿਬ  ਰਾਖਵਾਂ ਹਲਕਾ ਹੈ ਜਿੱਥੋਂ ਉਹ ਉਨ੍ਹਾਂ ਦੇ ਮੁਕਾਬਲੇ ਚੋਣ ਨਹੀਂ ਲੜ ਸਕਦੇ, ਜੇਕਰ ਸ੍ਰੀ ਚੰਨੀ ਉਨ੍ਹਾਂ ਨਾਲ ਚੋਣ ਲੜਨਾ ਚਾਹੁੰਦੇ ਹਨ ਤਾਂ ਉਹ  ਧੂਰੀ ਵਿਧਾਨ ਸਭਾ ਹਲਕੇ ਤੋਂ ਆ ਕੇ ਚੋਣ ਲੜ ਸਕਦੇ ਹਨ। ਪੰਜਾਬ ਦੇ ਪਾਣੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬ ਕੋਲ ਹੀ ਰਹੇਗਾ। ਸ੍ਰੀ ਮਾਨ ਨੇ ਆਖਿਆ ਕਿ ਉਹ ਪੰਜਾਬ ਦੀ ਭਲਾਈ ਚਾਹੁੰਦੇ ਹਨ ਅਤੇ ਇਸ ਸਬੰਧੀ ਪੰਜਾਬ ਵਿਜ਼ਨ ਲਿਖਤੀ ਰੂਪ ਵਿੱਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪੰਜਾਬ ਨੂੰ ਲੰਡਨ ਜਾਂ ਕੈਲੀਫੋਰਨੀਆ ਬਣਾਉਣ ਦੀ ਨਹੀਂ, ਸਗੋਂ ਸਿਰਫ਼ ਪੰਜਾਬ ਬਣਾਉਣ ਦੀ ਕੋਸ਼ਿਸ਼ ਕਰਨਗੇ। ਕਾਂਗਰਸ ਵੱਲੋਂ ‘ਆਪ’ ਨੂੰ ਭਾਜਪਾ ਦੀ ‘ਬੀ’ ਟੀਮ ਕਹੇ ਜਾਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਸਿਆਸੀ ਪਾਰਟੀ ਦੀ ‘ਬੀ’ ਟੀਮ ਨਹੀਂ ਸਗੋਂ ਪੰਜਾਬ ਦੇ  ਪੌਣੇ ਤਿੰਨ ਕਰੋੜ ਲੋਕਾਂ ਦੀ ਇਹ ਟੀਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ  ਜੋ ਭਰੋਸਾ ਪ੍ਰਗਟਾਇਆ ਹੈ, ਉਹ ਜ਼ਿੰਮੇਵਾਰੀ ਮਿਲਣ ਮਗਰੋਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ।

 ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ‘ਆਪ’ ਆਗੂਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਜੱਲ੍ਹਿਆਂਵਾਲਾ ਬਾਗ਼ ਵੀ ਗਏ ਅਤੇ ਉੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮਗਰੋਂ ਉਨ੍ਹਾਂ ਨੇ ਦੁਰਗਿਆਨਾ ਮੰਦਰ ਵਿਖੇ ਵੀ ਮੱਥਾ ਟੇਕਿਆ।

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਸਵਾਲ ਤੋਂ ਭਗਵੰਤ ਮਾਨ ਬਚਣ ਦੀ ਕੋਸ਼ਿਸ਼ ਕਰਦੇ ਰਹੇ। ਕੁਝ ਸਿੱਖ ਜਥੇਬੰਦੀਆਂ ਨੇ ਇਸ ਮੌਕੇ ਸ੍ਰੀ ਮਾਨ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਚੁੱਪ ਰਹੇ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਨੇੜੇ ਨਹੀਂ ਆਏ। ਇੱਥੇ ਦੱਸਣਯੋਗ ਹੈ ਕਿ ਇਹ ਸਿੱਖ ਜਥੇਬੰਦੀਆਂ ਇਸ ਮਾਮਲੇ ਸਬੰਧੀ ‘ਆਪ’ ਦੇ ਉਮੀਦਵਾਰਾਂ ਦਾ ਵਿਰੋਧ ਅਤੇ ਬਾਈਕਾਟ ਕਰਨ ਦਾ ਐਲਾਨ ਕਰ ਚੁੱਕੀਆਂ ਹਨ।

ਬਾਦਲਾਂ ਵੱਲੋਂ ਸਥਾਪਤ ਮਾਫ਼ੀਆ ਰਾਜ ਹੁਣ ਕਾਂਗਰਸੀ ਚਲਾ ਰਹੇ ਨੇ: ‘ਆਪ’

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ‘ਆਪ’ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਕੈਪਟਨ, ਚੰਨੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਬਾਦਲ ਪਰਿਵਾਰ ਵੱਲੋਂ ਸਥਾਪਤ ਮਾਫ਼ੀਆ ਰਾਜ ਨੂੰ ਸਰਪ੍ਰਸਤੀ ਦਿੱਤੀ ਅਤੇ ਉਸ ਨੂੰ ਅੱਗੇ ਚਲਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਹਿਲੇ ਦਿਨ ਤੋਂ ਕਹਿ ਰਹੀ ਹੈ ਕਿ ਮੁੱਖ ਮੰਤਰੀ ਚੰਨੀ ਖ਼ੁਦ ਪੰਜਾਬ ਵਿੱਚ ਰੇਤ ਮਾਫ਼ੀਆ ਦੇ ਸਰਪ੍ਰਸਤ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਬਾਦਲ ਪਰਿਵਾਰ ਮੁੱਖ ਮੰਤਰੀ ਚੰਨੀ ਦੇ ਭਾਈ ਮਨਮੋਹਨ ਸਿੰਘ ਦੇ ਕਰੀਬੀ ਹਨ ਅਤੇ ਅੱਜ ਬਿਕਰਮ ਮਜੀਠੀਆ ਉਸ ਦਾ ਨਾਂ ਰੇਤ ਮਾਫ਼ੀਆ ਨਾਲ ਜੋੜ ਰਹੇ ਹਨ। ਕੰਗ ਨੇ ਕਿਹਾ ਕਿ ਅਕਾਲੀ ਤੇ ਕਾਂਗਰਸ ਦੋਵੇਂ ਪਾਰਟੀਆਂ ਨੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਅਤੇ ਕੁਦਰਤੀ ਸਾਧਨਾਂ ਨੂੰ ਵਾਰੀ ਵਾਰੀ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀਆਂ ਅਤੇ ਬਾਦਲ ਪਰਿਵਾਰ ਨੇ ਪੰਜਾਬ ਵਿੱਚ ਹਰ ਤਰ੍ਹਾਂ ਦਾ ਮਾਫ਼ੀਆ ਕਾਇਮ ਕੀਤਾ ਅਤੇ ਫਿਰ ਕੈਪਟਨ ਤੇ ਚੰਨੀ ਨੇ ਇਸ ਮਾਫ਼ੀਆ ਰਾਜ ਨੂੰ ਸਰਪ੍ਰਸਤੀ ਦਿੱਤੀ। 

Source link

ਸੰਯੁਕਤ ਸਮਾਜ ਮੋਰਚਾ ਵੱਲੋਂ 35 ਹੋਰ ਉਮੀਦਵਾਰਾਂ ਦਾ ਐਲਾਨ : The Tribune India

0

ਚੰਡੀਗੜ੍ਹ (ਟਨਸ): ਸੰਯੁਕਤ ਸਮਾਜ ਮੋਰਚਾ ਨੇ ਅੱਜ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ 35 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚਾ ਨੇ ਭੋਲਾ ਸਿੰਘ ਬਰਾੜ ਨੂੰ ਬਾਘਾ ਪੁਰਾਣਾ, ਹਰਪ੍ਰੀਤ ਪਾਲ ਸਿੰਘ ਵਿਰਕ ਨੂੰ ਸੁਲਤਾਨਪੁਰ ਲੋਧੀ, ਕੁਲਵੰਤ ਸਿੰਘ ਜੋਸ਼ਨ ਨੂੰ ਕਪੂਰਥਲਾ, ਬਲਜਿੰਦਰ ਸਿੰਘ ਨੂੰ ਫਤਿਹਗੜ੍ਹ ਚੂੜੀਆਂ, ਯੁੱਧਵੀਰ ਸਿੰਘ ਨੂੰ ਭੋਆ, ਕੁਲਵੰਤ ਸਿੰਘ ਨੂੰ ਦੀਨਾਨਗਰ, ਰਾਜੀਵ ਕੁਮਾਰ ਲਵਲੀ ਨੂੰ ਗਿੱਲ, ਰਾਮ ਲਾਲ ਸੰਧੂ ਨੂੰ ਦਸੂਆ, ਪਰਸ਼ੋਤਮ ਹੀਰ ਨੂੰ ਆਦਮਪੁਰ, ਕੁਲਬੀਰ ਸਿੰਘ ਮੱਤਾ ਨੂੰ ਕੋਟਕਪੂਰਾ, ਰਵਿੰਦਰਪਾਲ ਕੌਰ ਨੂੰ ਫਰੀਦਕੋਟ, ਦਲਜੀਤ ਸਿੰਘ ਬੈਂਸ ਨੂੰ ਬਲਾਚੌਰ, ਰੇਸ਼ਮ ਸਿੰਘ ਨੂੰ ਅਟਾਰੀ, ਸੁਰਜੀਤ ਸਿੰਘ ਭੁੱਚੋ ਨੂੰ ਖੇਮਕਰਨ, ਐਡਵੋਕੇਟ ਜ਼ੁਲਫੀਕਾਰ ਅਲੀ ਨੂੰ ਮਲੇਰਕੋਟਲਾ, ਦਰਸ਼ਨ ਸਿੰਘ ਬੱਬੀ ਨੂੰ ਅਮਲੋਹ, ਡਾ. ਅਮਨਦੀਪ ਕੌਰ ਢੋਲੇਵਾਲ ਨੂੰ ਬਸੀ ਪਠਾਣਾ, ਦੇਸ ਰਾਜ ਜੱਸਲ ਨੂੰ ਜਲੰਧਰ (ਉੱਤਰੀ), ਜਸਵਿੰਦਰ ਸੰਘਾ ਨੂੰ ਜਲੰਧਰ ਛਾਉਣੀ, ਲਖਵਿੰਦਰ ਸਿੰਘ (ਲੱਖਾ ਸਿਧਾਣਾ) ਨੂੰ ਮੌੜ, ਗੁਰਨਾਮ ਸਿੰਘ ਦੌਦ ਨੂੰ ਜੰਡਿਆਲਾ ਗੁਰੂ, ਕਮਲਜੀਤ ਸਿੰਘ ਜੇਕੇ ਨੂੰ ਸ੍ਰੀ ਹਰਗੋਬਿੰਦਪੁਰ, ਸਤਵੀਰ ਸਿੰਘ ਨੂੰ ਅਮਰਗੜ੍ਹ, ਪਰਮਦੀਪ ਸਿੰਘ ਬੈਦਵਾਨ ਨੂੰ ਖਰੜ, ਅਮਰਜੀਤ ਸਿੰਘ ਘੱਗਾ ਨੂੰ ਸ਼ੁਤਰਾਣਾ, ਮੇਜਰ ਸਿੰਘ ਰੰਧਾਵਾ ਨੂੰ ਗੁਰੂ ਹਰਸਹਾਏ, ਜਗਤਾਰ ਸਿੰਘ ਨੂੰ ਰਾਏਕੋਟ, ਸ਼ਮਸ਼ੇਰ ਸਿੰਘ ਸ਼ੇਰਾ ਨੂੰ ਆਨੰਦਪੁਰ ਸਾਹਿਬ, ਕਰਨਲ ਮਲਵਿੰਦਰ ਸਿੰਘ ਗੁਰੋਂ ਨੂੰ ਸਾਹਨੇਵਾਲ, ਐਡਵੋਕੇਟ ਵਰਿੰਦਰ ਖਾਰਾ ਨੂੰ ਲੁਧਿਆਣਾ (ਉੱਤਰੀ), ਸ਼ਿਵਮ ਅਰੋੜਾ ਨੂੰ ਲੁਧਿਆਣਾ ਕੇਂਦਰੀ, ਅਨਿਲ ਕੁਮਾਰ ਨੂੰ ਲੁਧਿਆਣਾ ਦੱਖਣੀ, ਜਸਕਰਨ ਬੁੱਟਰ ਨੂੰ ਰਾਮਪੁਰਾ ਫੂਲ, ਬਲਦੇਵ ਸਿੰਘ ਅਕਲੀਆ ਨੂੰ ਭੁੱਚੋ, ਸੁਖਵੰਤ ਸਿੰਘ ਟਿੱਲੂ ਨੂੰ ਖੰਨਾ ਤੋਂ ਉਮੀਦਵਾਰ ਬਣਾਇਆ ਹੈ। 

Source link

‘ਆਪ’ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਾਅਦੇ : The Tribune India

0

ਆਤਿਸ਼ ਗੁਪਤਾ

ਚੰਡੀਗੜ੍ਹ, 22 ਜਨਵਰੀ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਾਅਦਾ ਕੀਤਾ ਹੈ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ। ਸ੍ਰੀ ਚੀਮਾ ਨੇ ਕਿਹਾ ਕਿ ਅੱਜ ਤੱਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਤੇ ਰਾਜ ਕਰਦਿਆਂ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਨੂੰ ਬੇਰਹਿਮੀ ਨਾਲ ਕੁਚਲਿਆ ਹੈ। ‘ਸੂਬੇ ਵਿੱਚ ਸਰਕਾਰੀ ਪ੍ਰਬੰਧ ਨੂੰ ਖ਼ਤਮ ਕਰਕੇ ਠੇਕੇਦਾਰੀ ਅਤੇ ਆਊਟ ਸੋਰਸਿੰਗ ਪ੍ਰਣਾਲੀ ਨੂੰ ਹੀ ਪ੍ਰਫੁੱਲਿਤ ਕੀਤਾ ਗਿਆ, ਜਿਸ ਕਾਰਨ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਦਿਆਂ ਨੌਜਵਾਨਾਂ ਨੂੰ ਬੇਰੁਜ਼ਗਾਰ ਰੱਖਿਆ ਗਿਆ ਹੈ।’ ਉਨ੍ਹਾਂ ਕਿਹਾ,‘‘ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਵੀ ਨਹੀਂ ਦਿੱਤਾ ਅਤੇ ਉਨ੍ਹਾਂ ਦੀ ਸਰਕਾਰੀ ਪੈਨਸ਼ਨ ਵੀ ਖ਼ਤਮ ਕਰ ਦਿੱਤੀ ਹੈ।’’ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਦਲ ਦੀਆਂ ਸਰਕਾਰਾਂ ਮੁਲਾਜ਼ਮਾਂ ਦੇ ਭੱਤਿਆਂ, ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ’ਤੇ ਡਾਕੇ ਮਾਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ,‘‘ਆਪ ਦੀ ਸਰਕਾਰ ਬਣਨ ’ਤੇ ਸੂਬੇ ਵਿੱਚੋਂ ਮਾਫ਼ੀਆ ਰਾਜ ਖ਼ਤਮ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਭਰਿਆ ਜਾਵੇਗਾ ਨਾ ਕਿ ਮੁਲਾਜ਼ਮ ਵਰਗ ਦੀਆਂ ਜੇਬਾਂ ਕੱਟੀਆਂ ਜਾਣਗੀਆਂ।’’ ਉਨ੍ਹਾਂ ਕਿਹਾ ਕਿ ਸੂਬੇ ’ਚ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਨਹੀਂ ਦਿੱਤੇ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਹੈ। ‘ਨਵੀਆਂ ਸਰਕਾਰੀ ਨੌਕਰੀਆਂ ਦੇਣ ’ਚ ਵੀ ਕਾਂਗਰਸ ਦੀ ਕਾਰਗੁਜ਼ਾਰੀ ਸਿਫ਼ਰ ਸਿੱਧ ਹੋਈ ਹੈ।’ ਚੀਮਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨਾਲ ਇਨਸਾਫ਼ ਕਰੇਗੀ।

Source link

ਪੰਜਾਬ ਚੋਣਾਂ ਤੋਂ ਪਹਿਲਾਂ ਈਡੀ ਸਤਿੰਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਅਸੀਂ ਚੰਨੀ ਵਾਂਗ ਰੌਲਾ ਨਹੀਂ ਪਾਵਾਂਗੇ: ਕੇਜਰੀਵਾਲ : The Tribune India

0

ਨਵੀਂ ਦਿੱਲੀ, 23 ਜਨਵਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਈਡੀ ਪੰਜਾਬ ਚੋਣਾਂ ਤੋਂ ਪਹਿਲਾਂ ਅਗਲੇ ਕੁਝ ਦਿਨਾਂ ‘ਚ ਸਤਿੰਦਰ ਜੈਨ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਕੇਂਦਰ ਸਰਕਾਰ ਨੇ ਜੈਨ ‘ਤੇ ਪਹਿਲਾਂ ਦੋ ਵਾਰ ਛਾਪੇਮਾਰੀ ਕੀਤੀ ਪਰ ਕੁਝ ਨਹੀਂ ਮਿਲਿਆ। ਜੇ ਈਡੀ ਮੁੜ ਆਉਣਾ ਚਾਹੁੰਦੀ ਹੈ ਤਾਂ ਉਸ ਦਾ ਸਵਾਗਤ ਹੈ। ਭਾਜਪਾ ‘ਤੇ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਵੀ ਭਾਜਪਾ ਨੂੰ ਲੱਗਦਾ ਹੈ ਕਿ ਉਹ ਚੋਣਾਂ ਹਾਰ ਰਹੀ ਹੈ ਤਾਂ ਉਹ ਆਪਣੀਆਂ ਸਾਰੀਆਂ ਏਜੰਸੀਆਂ ਨੂੰ ਕੰਮ ’ਤੇ ਲਗਾ ਦਿੰਦੀ ਹੈ ਪਰ ਅਸੀਂ ਨਹੀਂ ਡਰਦੇ ਕਿਉਂਕਿ ਜਦੋਂ ਤੁਸ਼ੀ ਸੱਚਾਈ ਦੇ ਰਾਹ ’ਤੇ ਚਲਦੇ ਹੋ ਤਾਂ ਰੁਕਾਵਟਾਂ ਆਉਂਦੀਆਂ ਹਨ। ਜੇਕਰ ਕੇਂਦਰ ਸਰਕਾਰ ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਹੋਰ ਏਜੰਸੀਆਂ ਭੇਜਣਾ ਚਾਹੁੰਦੀ ਹੈ ਤਾਂ ਉਹ ਅਜਿਹਾ ਕਰ ਸਕਦੀ ਹੈ। ਕੇਜਰੀਵਾਲ ਨੇ ਕਿਹਾ, ‘ਅਸੀਂ ਚੰਨੀ ਜੀ ਵਾਂਗ ਰੌਲਾ ਨਹੀਂ ਪਾਵਾਂਗੇ, ਚੰਨੀ ਜੀ ਵਾਂਗ ਪ੍ਰੇਸ਼ਾਨ ਨਹੀਂ ਹੋਵਾਂਗੇ। ਅਸੀਂ ਕੁਝ ਵੀ ਗਲਤ ਨਹੀਂ ਕੀਤਾ ਹੈ, ਇਸ ਲਈ ਸਾਨੂੰ ਕੋਈ ਡਰ ਨਹੀਂ ਹੈ।’

Source link

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਜਾਰੀ, ਸੋਮਵਾਰ ਨੂੰ ਕਿਣ-ਮਿਣ ਦੀ ਸੰਭਾਵਨਾ : The Tribune India

0

ਆਤਿਸ਼ ਗੁਪਤਾ

ਚੰਡੀਗੜ੍ਹ, 23 ਜਨਵਰੀ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਢ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਅਤੇ ਸੀਤ ਹਵਾਵਾਂ ਚੱਲਣਗੀਆਂ ਜਦੋਂ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਣਾ ਹੈ। ਤਾਪਮਾਨ ਡਿੱਗਣ ਕਰਕੇ ਲੋਕ ਵੀ ਘਰਾਂ ਵਿੱਚ ਬੈਠੇ ਹਨ।

Source link

ਨਫ਼ਰਤ ਵਾਲੇ ਭਾਸ਼ਨ ਦੇ ਮਾਮਲੇ ’ਚ ਸਿੱਧੂ ਦੇ ਸਲਾਹਕਾਰ ਮੁਸਤਫ਼ਾ ਖ਼ਿਲਾਫ਼ ਕੇਸ ਦਰਜ : The Tribune India

0

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 23 ਜਨਵਰੀ

ਪੰਜਾਬ ਪੁਲੀਸ ਨੇ ਕਥਿਤ ‘ਨਫ਼ਰਤ ਵਾਲੇ ਭਾਸ਼ਨ’ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ‘ਤੇ ਕੁਝ ਦਿਨ ਪਹਿਲਾਂ ਮਾਲੇਰ ਕੋਟਲਾ ‘ਚ ਨਫਰਤ ਭਰਿਆ ਭਾਸ਼ਨ ਦੇਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ’ਤੇ ਭਾਈਚਾਰਿਆਂ ਵਿਚ ਨਫਰਤ ਪੈਦਾ ਕਰਨ ਦਾ ਕੇਸ ਹੈ ਅਤੇ ਪੁਲੀਸ ਨੇ ਉਨ੍ਹਾਂ ‘ਤੇ ਧਾਰਾ 153-ਏ ਲਗਾ ਦਿੱਤੀ ਹੈ।

ਕੇਸ ਥਾਣਾ ਸਿਟੀ ਮਾਲੇਰਕੋਟਲਾ ਦੇ ਇੰਸਪੈਕਟਰ ਕਰਮਵੀਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਦਰਜ ਕੇਸ ਦਾ ਜ਼ਿਕਰ ਨਹੀਂ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਵੀਡੀਓ ਦਾ ਨੋਟਿਸ ਲਿਆ ਹੈ ਅਤੇ ਪੁਲੀਸ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਐੱਫਆਈਆਰ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁਸਤਫਾ ਨੇ ਇਸ ਨੂੰ ਪੂਰੀ ਤਰ੍ਹਾਂ ਗ਼ਲਤ ਕਰਾਰ ਦਿੱਤਾ। ਉਨ੍ਹਾਂ ਕਿਹਾ,‘ਮੈਂ ਹਿੰਦੂਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ। ਮੈਂ ‘ਫਿਟਨੇ’ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸਦਾ ਅਰਥ ਹੈ ਕਾਨੂੰਨ ਤੋੜਨ ਵਾਲੇ। ਮੈਂ ਮੁਸਲਮਾਨਾਂ ਦੇ ਇੱਕ ਸਮੂਹ ਤੋਂ ਗੁੱਸੇ ਸੀ, ਜਿਸ ਨੇ ਮੇਰੇ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਮੈਂ ਉਨ੍ਹਾਂ ਨੂੰ ਚੇਤਾਵਨੀ ਦੇ ਰਿਹਾ ਸੀ, ਹਿੰਦੂਆਂ ਨੂੰ ਨਹੀਂ।’

Source link

ਪੰਜਾਬ-ਹਰਿਆਣਾ ’ਚ ਮੀਂਹ, ਸਰਦ ਹਵਾਵਾਂ ਚੱਲੀਆਂ : The Tribune India

0

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 22 ਜਨਵਰੀ

ਪੱਛਮੀ ਪੌਣਾਂ ’ਚ ਵਿਗਾੜ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਸ਼ੁੱਕਰਵਾਰ ਰਾਤ ਤੋਂ ਰੁੱਕ-ਰੁੱਕ ਕੇ ਮੀਂਹ ਪੈਂਦਾ ਰਿਹਾ। ਮੀਂਹ ਦੇ ਨਾਲ ਚੱਲੀ ਸਰਦ ਹਵਾ ਨੇ ਵੀ ਲੋਕਾਂ ਨੂੰ ਠਾਰ ਦਿੱਤਾ। ਮੋਗਾ ਸ਼ਹਿਰ ’ਚ ਅੱਜ ਤਾਪਮਾਨ ਸਭ ਤੋਂ ਘੱਟ ਦਰਜ ਕੀਤਾ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਰਿਹਾ। ਭਲਕੇ ਵੀ ਦੋਵਾਂ ਸੂਬਿਆਂ ਵਿੱਚ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਸਰਦ ਹਵਾਵਾਂ ਚੱਲ ਸਕਦੀਆਂ ਹਨ। ਇਸ ਲਈ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 23 ਅਤੇ 24 ਜਨਵਰੀ ਨੂੰ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ।

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੀ ਅੱਜ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਫਿਰੋਜ਼ਪੁਰ ਇਲਾਕਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਗੁਰਦਾਸਪੁਰ ’ਚ 13 ਐੱਮਐੱਮ ਤੇ ਫਿਰੋਜ਼ਪੁਰ ’ਚ 9.5 ਐੱਮਐੱਮ ਮੀਂਹ ਪਿਆ। ਇਸੇ ਤਰ੍ਹਾਂ ਅੰਮ੍ਰਿਤਸਰ ’ਚ 7 ਐੱਮਐੱਮ, ਪਠਾਨਕੋਟ ’ਚ 6 ਐੱਮਐੱਮ, ਜਲੰਧਰ ਤੇ ਪਟਿਆਲਾ ’ਚ 4-4 ਐੱਮਐੱਮ ਅਤੇ ਲੁਧਿਆਣਾ, ਬਰਨਾਲਾ, ਮੋਗਾ ’ਚ 2-2 ਐੱਮਐੱਮ ਮੀਂਹ ਪਿਆ।

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 13.4, ਲੁਧਿਆਣਾ ’ਚ 15.2 ਡਿਗਰੀ ਸੈਲਸੀਅਸ, ਪਟਿਆਲਾ ’ਚ 14.3 ਡਿਗਰੀ ਸੈਲਸੀਅਸ, ਪਠਾਨਕੋਟ ’ਚ 16.8 ਡਿਗਰੀ ਸੈਲਸੀਅਸ, ਬਠਿੰਡਾ ’ਚ 15.2 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 14.2 ਡਿਗਰੀ ਸੈਲਸੀਅਸ, ਬਰਨਾਲਾ ’ਚ 13.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 15.1 ਡਿਗਰੀ ਸੈਲਸੀਅਸ ਤੇ ਮੁਕਤਸਰ ਵਿਚ 14.2 ਡਿਗਰੀ ਸੈਲਸੀਅਸ ਰਿਹਾ। ਹਰਿਆਣਾ ਦੇ ਹਿਸਾਰ ਇਲਾਕੇ ਵਿੱਚ ਅੱਜ 22 ਐੱਮਐੱਮ ਮੀਂਹ ਪਿਆ। 

Source link